ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਵਿੱਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਇੱਕ ਵਿਅਕਤੀ ਨੇ ਫਲਾਈਟ ਵਿੱਚ ਆਪਣੇ ਕੱਪੜੇ ਉਤਾਰ ਦਿਤੇ। ਉਸ ਨੇ ਫਲਾਈਟ ਅਟੈਂਡੈਂਟ ਨਾਲ ਦੁਰਵਿਵਹਾਰ ਕੀਤਾ ਅਤੇ ਯਾਤਰੀਆਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾ ਦਿੱਤਾ। ਜਿਸ ਤਰ੍ਹਾਂ ਵਿਅਕਤੀ ਨੂੰ ਕਾਬੂ ਕੀਤਾ ਗਿਆ, ਉਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜਰਸੀ ਦਾ ਰਹਿਣ ਵਾਲਾ ਐਰਿਕ ਨਿਕੋਲਸ ਗੈਪਕੋ ਨਾਂ ਦਾ 26 ਸਾਲਾ ਵਿਅਕਤੀ 18 ਜੁਲਾਈ ਨੂੰ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਨੰਬਰ 2101 ਵਿੱਚ ਸਿਆਟਲ ਤੋਂ ਡਲਾਸ ਜਾ ਰਿਹਾ ਸੀ। ਇਸ ਦੌਰਾਨ ਉਹ ਫਲਾਈਟ ਅਟੈਂਡੈਂਟ ਨਾਲ ਸੈਕਸ ਕਰਨ ਦੀ ਕੋਸ਼ਿਸ਼ ਕਰਨ ਲੱਗਾ। ਇੰਨਾ ਹੀ ਨਹੀਂ ਉਸ ਨੇ ਫਲਾਈਟ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਵੀ ਕੀਤੀ।ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਪਹਿਲਾਂ ਆਪਣੇ ਕੱਪੜੇ ਉਤਾਰ ਕੇ ਫਲਾਈਟ ਅਟੈਂਡੈਂਟ ਨੂੰ ਪ੍ਰਪੋਜ਼ ਕੀਤਾ ਅਤੇ ਸੈਕਸ ਕਰਨ ਲਈ ਕਿਹਾ। ਇਸ ਤੋਂ ਬਾਅਦ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਹੋਰ ਸਟਾਫ ਨੇ ਉਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਹੰਗਾਮਾ ਕਰਦਾ ਰਿਹਾ।ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਭੰਗ ਦਾ ਸੇਵਨ ਕੀਤਾ ਸੀ। ਕੁਝ ਲੋਕ ਉਸ ਵਿਅਕਤੀ ਨੂੰ ਕਾਬੂ ਕਰਨ ਲਈ ਉਸ ਨੂੰ ਫੜਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਚਾਲਕ ਦਲ ਦੇ ਹੋਰ ਮੈਂਬਰ ਉਸ ਨੂੰ ਜਹਾਜ਼ ਦੇ ਟਾਇਲਟ ਨੇੜੇ ਲੈ ਗਏ ਅਤੇ ਉਸ ਨੂੰ ਕਾਬੂ ਕਰ ਲਿਆ। ਯਾਤਰੀਆਂ ਨੇ ਵੀ ਉਸ ਨੂੰ ਫੜਨ ਵਿਚ ਮਦਦ ਕੀਤੀ ਅਤੇ ਫਿਰ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ ਗਏ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਗੈਪਕੋ ਨੂੰ ਕਰੀਬ 11 ਵਜੇ ਸਾਲਟ ਲੇਕ ਸਿਟੀ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। ਵਿਅਕਤੀ ਨੇ ਆਪਣੇ ਆਪ ਨੂੰ ਟਾਇਲਟ ਵਿੱਚ ਬੰਦ ਕਰ ਲਿਆ ਸੀ ਅਤੇ ਚੀਕ ਰਿਹਾ ਸੀ। ਆਦਮੀ ਨੇ ਜਹਾਜ਼ ਦੇ ਬਾਹਰੀ ਦਰਵਾਜ਼ੇ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਅਮਰੀਕਾ ਦੇ ਵਿਸ਼ੇਸ਼ ਏਅਰਕ੍ਰਾਫਟ ਅਧਿਕਾਰ ਖੇਤਰ ਦੇ ਤਹਿਤ ਕੰਮ ‘ਚ ਦਖਲ ਦੇਣ ਅਤੇ ਜਹਾਜ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।