ਸਥਾਨਕ ਜਲੰਧਰ ਰੋਡ ‘ਤੇ ਸਥਿਤ ਗੁਰਦੁਆਰਾ ਖਾਸ ਕਾਲਾ ਨਜ਼ਦੀਕ ਪੈਂਦੇ ਖਾਸ ਕਾਲਾ ਦੇ ਸਾਬਕਾ ਸਰਪੰਚ ਕਾਮਰੇਡ ਲੁਭਾਇਆ ਸਿੰਘ ਦੇ ਘਰ ਮੂਹਰੇ ਗੋਲ਼ੀ ਚੱਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗਨਿਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਜਾਣਕਾਰੀ ਮੁਤਾਬਕ ਗੋਲੀ ਚੱਲਣ ਦੀ ਇਹ ਘਟਨਾ ਸ਼ਾਮ ਕਰੀਬ ਸਾਢੇ 7 ਵਜੇ ਵਾਪਰੀ ਦੱਸੀ ਜਾ ਰਹੀ ਹੈ, ਜਿਸ ਦੀ ਕੱਪੜਾ ਸ਼ੋਅ ਰੂਮ ਦੇ ਮਾਲਕ ਜਗਰੂਪ ਸਿੰਘ ਰੂਪਾ ਪੁੱਤਰ ਲੁਭਾਇਆ ਸਿੰਘ ਵਾਸੀ ਖਾਸ ਕਾਲਾ ਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਸੰਘਾ ਵੱਲੋਂ ਪੱਤਰਕਾਰਾਂ ਕੋਲ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਨੌਜਵਾਨ ਨੇ ਉਨ੍ਹਾਂ ਦੇ ਸ਼ੋ – ਮੂਹਰੇ ਗੋਲ਼ੀਆਂ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਗਿਆ ਹੈ।

    ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਸਥਾਨਕ ਪੁਲਸ ਚੌਂਕੀ ਦੇ ਇੰਚਾਰਜ ਏ.ਐੱਸ.ਆਈ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਪੁਲਸ ਪਾਰਟੀ ਵੱਲੋਂ ਬਕਾਇਦਾ ਸੀ.ਸੀ.ਟੀ.ਵੀ. ਫੁਟੇਜ ਲੈ ਕੇ ਮੁਲਜ਼ਮ ਦੀ ਪਛਾਣ ਕਰਨ ਲਈ ਯਤਨ ਆਰੰਭ ਦਿੱਤੇ ਗਏ ਹਨ।

    ਚੌਂਕੀ ਇੰਚਾਰਜ ਅਮਰਜੀਤ ਸਿੰਘ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਘਟਨਾ ਪਿੱਛੇ ਦੋ ਧਿਰਾਂ ਦੀ ਕੋਈ ਪੁਰਾਤਨ ਰੰਜਿਸ਼ ਨੂੰ ਮੰਨਿਆ ਜਾ ਰਿਹਾ ਹੈ ਤੇ ਮੁਲਜ਼ਮ ਦੀ ਪਛਾਣ ਵੀ ਜਲਦ ਕਰ ਲਏ ਜਾਣ ਦੀ ਪੁਲਸ ਵੱਲੋਂ ਗੱਲ ਆਖੀ ਜਾ ਰਹੀ ਹੈ। ਇਸ ਘਟਨਾ ਨਾਲ ਸਥਾਨਕ ਲੋਕਾਂ ਦੇ ਮਨਾਂ ‘ਚ ਡਰ ਤੇ ਸਹਿਮ ਪਾਇਆ ਜਾ ਰਿਹਾ ਹੈ।