ਥਾਣਾ ਸਿਟੀ ਮੋਗਾ ਦੀ ਪੁਲਿਸ ਨੇ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ ‘ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਕਈ ਜੋੜਿਆਂ ਨੂੰ ਹਿਰਾਸਤ ‘ਚ ਲੈਂਦੇ ਹੋਏ ਹੋਟਲ ਦੀ ਛਾਣਬੀਣ ਕੀਤੀ।
ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਗੁਪਤ ਸ਼ਿਕਾਇਤ ਮਿਲੀ ਸੀ ਕਿ ਇਸ ਹੋਟਲ ਦੇ ਮਾਲਕ ਅਤੇ ਦਲਾਲਾਂ ਵੱਲੋਂ ਜ਼ਿਸਮਖੋਰੀ ਦਾ ਧੰਦਾ ਕਰਵਾਇਆ ਜਾ ਰਿਹਾ ਉਹਨਾਂ ਕਿਹਾ ਕਿ ਮੈਂ ਅਤੇ ਵੋਮਨ ਸੈਲ ਦੀ ਇਨਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਪੁਲਿਸ ਪਾਰਟੀ ਨਾਲ ਜਾ ਕੇ ਛਾਪਾਮਾਰੀ ਕੀਤੀ ਗਈ ਤਾਂ ਉਸ ਹੋਟਲ ਵਿੱਚੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਜਾਂਚ ਲਈ ਹਿਰਾਸਤ ‘ਚ ਲਿਆ। ਜਿਸ ਮਗਰੋਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮੌਰਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।