Skip to content
ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਵਿਚ ਨੈਸ਼ਨਲ ਹਾਈਵੇ-152 ਡੀ ਉੱਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਿਫਟ ਕਾਰ ਇਕ ਟਰੱਕ ਨਾਲ ਟਕਰਾ ਗਈ ਅਤੇ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਕਾਰ ਵਿਚ ਸਵਾਰ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ, ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਚਾਰ ਵਿਅਕਤੀ ਝੱਜਰ ਤੋਂ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਰਸਤੇ ਵਿਚ ਜਦੋਂ ਉਹ ਦੇਰ ਰਾਤ ਪਿਹੋਵਾ ਪਹੁੰਚੇ ਤਾਂ ਹਾਈਵੇ ਉਤੇ ਕਾਰ ਅੱਗੇ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਤਿੰਨ ਸਵਾਰੀਆਂ ਜ਼ਿੰਦਾ ਸੜ ਗਈਆਂ, ਜਦਕਿ ਚੌਥਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਕੀਤਾ।ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਗੱਡੀ ‘ਚ 4 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। ਇਕ ਜ਼ਖਮੀ ਵਿਅਕਤੀ ਦਾ ਕੁਰੂਕਸ਼ੇਤਰ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਸ ਨੇ ਦੱਸਿਆ ਕਿ ਕਾਰ ਝੱਜਰ ਤੋਂ ਚੰਡੀਗੜ੍ਹ ਜਾ ਰਹੀ ਸੀ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।
Related