
Skip to content
ਜਗਰਾਉਂ ਦੇ ਸਿੱਧਵਾਂ ਬੇਟ ਥਾਣੇ ਵਿਚ ਤਾਇਨਾਤ ਇਕ ਏਐਸਆਈ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦਕਿ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਛੁੱਟੀ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏ.ਐਸ.ਆਈ ਨਸੀਬ ਚੰਦ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਏ.ਐਸ.ਆਈ ਨਸੀਬ ਚੰਦ ਆਪਣੇ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਡਿਊਟੀ ਦੌਰਾਨ ਸਿੱਧਵਾਂ ਬੇਟ ਤੋਂ ਜਗਰਾਉਂ ਵੱਲ ਆ ਰਹੇ ਸਨ ਪਰ ਅੱਗੇ ਇੱਕ ਪੁਆਇੰਟ ‘ਤੇ ਉਸ ਦੀਆਂ ਅੱਖਾਂ ‘ਚ ਰੋਸ਼ਨੀ ਹੋਣ ਪੈਣ ਕਾਰਨ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ।ਜਿਸ ਕਾਰਨ ਗੱਡੀ ਸਿੱਧੀ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਏ.ਐਸ.ਆਈ ਨਸੀਬ ਚੰਦ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਕਲਿਆਣੀ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ।ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਪੁਲਿਸ ਕਰਮਚਾਰੀ ਦੀਪਕ ਕੁਮਾਰ ਅਤੇ ਨਿਸ਼ਾਨ ਸਿੰਘ ਨੂੰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆRelated