Skip to content
ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਖਿਲਾਫ਼ ਚਲਾਨ ਪੇਸ਼ ਕੀਤਾ ਗਿਆ। ਜਦੋਂ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ, ਰਣਜੀਤ ਸਿੰਘ ਅਤੇ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹਨ। ਅਮ੍ਰਿਤਪਾਲ ਸਿੰਘ ਮਹਿਰੋ ਕਤਲ ਤੋਂ ਬਾਅਦ ਯੂਏਈ ਚਲਾ ਗਿਆ ਸੀ। ਬਠਿੰਡਾ ਪੁਲਿਸ ਨੇ ਅਦਾਲਤ ਵਿੱਚ 122 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ 10 ਜੂਨ ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਆਸ ਪਾਸ ਲੱਗੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੋਵਾਂ ਦੇ ਖੁਲਾਸੇ ਦੇ ਆਧਾਰ ‘ਤੇ, ਪੁਲਿਸ ਨੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਦਾ ਪਾਸਪੋਰਟ ਨੰਬਰ ਲਿਆ ਅਤੇ ਉਸ ਦੀ ਯਾਤਰਾ ਦੀ ਜਾਣਕਾਰੀ ਪ੍ਰਾਪਤ ਕੀਤੀ। ਪਤਾ ਲੱਗਾ ਕਿ ਕਤਲ ਤੋਂ ਬਾਅਦ ਉਹ ਆਪਣੇ ਸਾਥੀ ਰਣਜੀਤ ਸਿੰਘ ਅਤੇ ਇੱਕ ਹੋਰ ਅਣਪਛਾਤੇ ਸਾਥੀ ਨਾਲ ਬਠਿੰਡਾ ਤੋਂ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ, ਉੱਥੋਂ ਉਸਨੇ ਯੂਏਈ ਲਈ ਉਡਾਣ ਭਰੀ।
Related