ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੁੜ ਵਿਖੇ ਇੱਕ ਪਿੱਟਬੁੱਲ ਕੁੱਤੇ ਵੱਲੋਂ ਚਾਰ ਸਾਲਾ ਬੱਚੇ ਨੂੰ ਨੋਚਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮਾਂ-ਪੁੱਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਬਜ਼ੁਰਗ ਸੁਵਿੰਦਰ ਸਿੰਘ ਵਾਸੀ ਤੁੜ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਗੁਆਂਢ ਰਹਿੰਦੇ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਦੇ ਘਰ ਇਕ ਪਾਲਤੂ ਪਿੱਟਬੁੱਲ ਕੁੱਤਾ ਰੱਖਿਆ ਹੋਇਆ ਹੈ, ਜਿਸ ਨੇ ਕਰੀਬ 15 ਦਿਨ ਪਹਿਲਾਂ ਉਸਦੀ ਪੋਤਰੀ ਨੂੰ ਜ਼ਖਮੀ ਕਰ ਦਿੱਤਾ ਸੀ। ਸੁਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 27 ਮਾਰਚ ਨੂੰ ਉਸਦਾ ਪੋਤਰਾ ਐਸ਼ਦੀਪ ਸਿੰਘ ,ਜਿਸ ਦੀ ਉਮਰ ਚਾਰ ਸਾਲ ਹੈ ਘਰ ਦੇ ਦਰਵਾਜ਼ੇ ਅੱਗੇ ਖੇਡ ਰਿਹਾ ਸੀ। ਇਸ ਦੌਰਾਨ ਲਖਵਿੰਦਰ ਸਿੰਘ ਦੇ ਪਿੱਟਬੁੱਲ ਕੁੱਤੇ ਨੇ ਉਸਦੇ ਪੋਤੇ ਉਪਰ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਉਸ ਦੇ ਪੋਤਰੇ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ ਹੈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਏ ਐੱਸ ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਅਤੇ ਉਸਦੀ ਮਾਂ ਬਲਵਿੰਦਰ ਕੌਰ ਪਤਨੀ ਚੰਦ ਸਿੰਘ ਵਾਸੀ ਤੁੜ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ