Skip to content
ਫਿਰੋਜਪੁਰ ( ਜਤਿੰਦਰ ਪਿੰਕਲ ) ਕਾਂਗਰਸ ਪਾਰਟੀ ਨੇ ਯੂਥ ਕਾਂਗਰਸ ਆਗੂ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਰਾਸ਼ਟਰੀ ਜਰਨਲ ਸਕੱਤਰ ਗੁਰਭੇਜ ਸਿੰਘ ਟਿੱਬੀ ਨੂੰ ਗੁਰੂਹਰਸਹਾਏ ਹਲਕੇ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ। ਟਿੱਬੀ ਨੇ ਕਿਹਾ ਕਿ ਉਹ ਹਲਕੇ ਵਿੱਚ ਪਾਰਟੀ ਦੇ ਵਿਸਥਾਰ ਲਈ ਇੱਕ ਵਾਰ ਫਿਰ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਇੱਕ ਅਧਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਜਾ ਕੇ ਪੁਰਾਣੇ ਵਰਕਰਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਅਹੁਦੇ ਲਈ ਪੰਜਾਬ ਮੁਖੀ ਰਾਜਾ ਵੜਿੰਗ ਸਮੇਤ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। “ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲੇ ਪੜਾਅ ਵਿੱਚ, 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਦੀਆਂ ਤਿਆਰੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਨ।”
“ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ, ਪਾਰਟੀ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਦੁਆਰਾ ਸਾਰੇ ਹਲਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ ਸੀ। ਇਸ ਤੋਂ ਬਾਅਦ, ਤਾਇਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਪਾਰਟੀ ਉਨ੍ਹਾਂ ਲੋਕਾਂ ਨੂੰ ਕਮਾਨ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੁਆਰਾ ਆਦੇਸ਼ ਜਾਰੀ ਕੀਤੇ ਗਏ ਹਨ।
Related