Skip to content
ਅੱਜ ਦੀਆਂ ਧੀਆਂ ਵਿਦੇਸ਼ਾਂ ਦੀ ਧਰਤੀ ਤੇ ਵੱਡੀ ਮਲਾਂ ਮਾਰਕੇ ਦੇਸ਼ ਦਾ ਨਾਂ ਚਮਕਾ ਰਹੀਆਂ ਹਨ, ਅਜਿਹਾ ਹੀ ਕਰ ਦਿਖਾਇਆ ਹੈ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਦੇ ਪਿੰਡ ਹੈਬੋਵਾਲ ਦੀ ਧੀ ਹਰਮਨਦੀਪ ਕੌਰ ਨੇ, ਜਿਸਨੇ ਅੱਜ U.S.A.ਦੀ ਆਰਮੀ ਵਿੱਚ ਸਲੈਕਟ ਹੋਣ ਕਾਰਨ ਆਪਣੇ ਪਿੰਡ ਦੇ ਨਾਲ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਜਿਸਦੇ ਕਾਰਨ ਇਲਾਕੇ ਦੇ ਵਿਚ ਵੱਡੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਰਜਿੰਦਰ ਕੌਰ ਮਾਸੀ, ਨਿਤਿਕਾ ਖੋਸਲਾ ਮਾਸੀ ਨੇ ਦੱਸਿਆ ਕਿ ਰਮਨਦੀਪ ਕੌਰ ਦੇ ਪਿਤਾ ਪ੍ਰਗਟ ਸਿੰਘ ਦੀ ਬਚਪਨ ਵਿੱਚ ਮੌਤ ਹੋਣ ਕਾਰਨ ਮਾਤਾ ਨਰਿੰਦਰ ਕੌਰ ਦੀ ਸਖ਼ਤ ਮਿਹਨਤ ਦੀ ਬਦੌਲਤ ਅੱਜ ਇਹ ਮੁਕਾਮ ਹਾਸਿਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਕੌਰ ਨੇ ਪੰਜਵੀ ਤੱਕ ਦੀ ਪੜ੍ਹਾਈ ਕਰਨ ਉਪਰੰਤ ਉਹ U.S.A. ਚੱਲੀ ਗਈ ਅਤੇ ਉੱਥੇ ਜਾਕੇ ਸਖ਼ਤ ਮਿਹਨਤ ਨਾਲ ਡਾਕਟਰ ਦੀ ਪੜ੍ਹਾਈ ਕਰਨ ਦੇ ਨਾਲ-ਨਾਲ ਆਰਮੀ ਦਾ ਟੈਸਟ ਪਾਸ ਕੀਤਾ।
ਜਿਸਤੋਂ ਉਪਰੰਤ ਉਨ੍ਹਾਂ ਨੂੰ 4 ਮਹੀਨੇ ਦੀ ਸਖ਼ਤ ਟ੍ਰੇਨਿੰਗ ਤੋਂ ਬਾਅਦ ਅੱਜ ਉਹ ਆਰਮੀ ਦੇ ਵਿੱਚ ਸੇਵਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਰਮਨਦੀਪ ਕੌਰ ਦਾ ਆਰਮੀ ਵਿਚ ਭਰਤੀ ਹੋਣ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ ਅਤੇ ਹੁਣ ਰਿਸ਼ਤੇਦਾਰਾਂ ਤੇ ਇਲਾਕੇ ਦੇ ਲੋਕਾਂ ਵਲੋਂ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਭਜੋਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਸੰਜੀਵ ਸਿੰਘ ਆਦਿ ਹਾਜ਼ਰ ਸਨ।
Related