ਸ੍ਰੀ ਮੁਕਤਸਰ ਸਾਹਿਬ, 04 ਜਨਵਰੀ (ਵਿਪਨ ਕੁਮਾਰ ਮਿਤੱਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਸਮੇਂ-ਸਮੇਂ ’ਤੇ ਸਰਕਾਰੀ ਮੁਸ਼ਕਲਾਂ ਬਾਰੇ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰੇਗਾ। ਇਹ ਫੈਸਲਾ ਵਿਕਾਸ ਮਿਸ਼ਨ ਦੀ ਰੇਲਵੇ ਰੋਡ ਸਥਿਤ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਹੋਈ ਉਚ ਪੱਧਰੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਕੀਤੀ। ਮਿਸ਼ਨ ਵੱਲੋਂ ਸ਼ਹਿਰ ਅੰਦਰ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ, ਕੁਝ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜੇ, ਮੁਕਤੇ ਮੀਨਾਰ, ਅੰਬੇਡਕਰ ਪਾਰਕ ਤੇ ਮਾਤਾ ਭਾਗ ਕੌਰ ਹੈਰੀਟੇਜ਼ ਕੰਪਲੈਕਸ ਦੀ ਹਾਲਤ ਸੁਧਾਰਨ ਦੇ ਮਾਮਲੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਵਿਭਾਗਾਂ ਦੇ ਮੁਖੀਆਂ ਦੇ ਧਿਆਨ ਵਿੱਚ ਲਿਆਂਦੇ ਜਾਣਵੇ। ਇਸ ਤੋਂ ਇਲਾਵਾ ਮਲੋਟ ਰੋਡ ਸਥਿਤ ਬੱਸ ਸਟੈਂਡ ਦੇ ਸਾਹਮਣੇ ਅੰਬੇਡਕਰ ਚੌਂਕ ਦੀ ਮੁੜ ਉਸਾਰੀ ਦੀ ਦਿਕੱਤ ਬਾਰੇ ਵੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਮੇਲਾ ਮਾਘੀ ਦੇ ਸਬੰਧ ਵਿਚ ਲੰਗਰ ਲਾਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਫਾਈ ਅਤੇ ਸਹੀ ਸਥਾਨ ਬਾਰੇ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਵੀ ਕੀਤੀ। ਸ਼ਹਿਰ ਵਿਚ ਦਿਨੋਂ ਦਿਨ ਭਿਖਾਰੀਆਂ ਦੀ ਵਧ ਰਹੀ ਗਿਣਤੀ ਬਾਰੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਢੁਕਵੇਂ ਕਦਮ ਉਠਾਉਣ ਦੀ ਅਪੀਲ ਵੀ ਕੀਤੀ। ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੀਟਿੰਗ ਦੌਰਾਨ ਸੰਸਥਾ ਅਤੇ ਸਮਾਜ ਪ੍ਰਤੀ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਮਿਸ਼ਨ ਦੀ ਮੈਂਬਰ ਇੰਦਰਜੀਤ ਕੌਰ ਕੌਂਸਲਰ ਅਤੇ ਉਹਨਾਂ ਦੇ ਪਤੀ ਟੀਮ ਇਨਸਾਫ ਦੇ ਸੂਬਾ ਪ੍ਰਧਾਨ ਜਗਮੀਤ ਸਿੰਘ ਜੱਗਾ, ਨਾਮਵਰ ਚਿੱਤਰਕਾਰ ਹਰਿੰਦਰ ਪਾਲ ਸਿੰਘ ਬੇਦੀ, ਪ੍ਰਿੰਸੀਪਲ ਸੰਜੀਵ ਜਿੰਦਲ ਅਤੇ ਓ.ਪੀ. ਖਿੱਚੀ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਸੈਕਿੰਡ ਪ੍ਰਦੀਪ ਧੂੜੀਆ, ਮਾਸਟਰ ਬਰਨੇਕ ਸਿੰਘ ਅਤੇ ਫੋਟੋ ਗ੍ਰਾਫਰ ਨਰਿੰਦਰ ਕਾਕਾ ਵੀ ਮੌਜੂਦ ਸਨ।