ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪੱਛਮੀ ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਇਸ ਭੂਚਾਲ ਬਾਰੇ ਜਾਣਕਾਰੀ ਦਿੱਤੀ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। 4.6 ਤੀਬਰਤਾ ਦੇ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।