ਲੰਬੀ ਦੇ ਪਿੰਡ ਧੌਲਾ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਪਿਓ ਵੱਲੋਂ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿਓ ਨੇ ਗੋਲੀ ਮਾਰ ਕੇ ਆਪਣੇ ਹੀ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਥਾਣਾ ਲੰਬੀ ਦੇ ਉਪ ਕਪਤਾਨ ਨੇ ਦੱਸਿਆ ਕਿ ਪਿਤਾ ਤੇ ਲੜਕੇ ਦਾ ਚਾਚਾ ਸ਼ੱਕ ਕਰਦੇ ਸਨ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਖਬਰ ਹੈ ਕਿ ਨਵਜੋਤ ਸਿੰਘ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।ਥਾਣਾ ਲੰਬੀ ਦੀ ਪੁਲਿਸ ਨੇ ਲੜਕੇ ਦੀ ਮਾਤਾ ਦੇ ਬਿਆਨਾਂ ‘ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ