ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿਤਾ ਹੈ। ਸੀਐਮ ਭਗਵੰਤ ਮਾਨ ਦੀ ਪਤਨੀ ਦੀ ਰਾਤ ਤਬੀਅਤ ਖਰਾਬ ਹੋ ਗਈ ਸੀ ਜਿਸ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਹਾਲਾਂਕਿ ਪਤਨੀ ਤੇ ਬੱਚੀ ਤੰਦਰੁਸਤ ਹੈ। ਸੀਐਮ ਭਗਵੰਤ ਮਾਨ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਖੁਦ ਪਤਨੀ ਦੇ ਗਰਭਵਤੀ ਹੋਣ ਦੀ ਜਾਣਕਾਰੀ ਦਿਤੀ ਸੀ। ਉਨ੍ਹਾਂ ਨੇ 26 ਜਨਵਰੀ ਮੌਕੇ ਲੁਧਿਆਣਾ ‘ਚ ਰੱਖੇ ਸਰਕਾਰੀ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।