ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਮੋਹਾਲੀ ਦੇ ਬਲੌਗੀ ਵਿੱਚ ਕੀਤਾ ਗਿਆ। ਪ੍ਰਵਾਰ ਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਦੱਸ ਦੇਈਏ ਕਿ ਫਿਲਮੀ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਪੁੱਤ ਪੁਖਰਾਜ ਭੱਲਾ ਨੇ ਆਪਣੇ ਪਿਤਾ ਦੀ ਦੇਹ ਨੂੰ ਅਗਨੀ ਦਿੱਤੀ। ਕੱਲ੍ਹ, ਸ਼ੁੱਕਰਵਾਰ ਨੂੰ, ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦਿਮਾਗੀ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਇੱਕ ਛੋਟੇ ਜਿਹੇ ਕਸਬੇ ਦੋਰਾਹਾ ਵਿੱਚ ਹੋਇਆ ਸੀ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਵਿੱਚ ਹੋਇਆ ਸੀ ਪਰ ਉਨ੍ਹਾਂ ਦਾ ਪਿਛੋਕੜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕੱਦੋਂ ਦਾ ਸੀ। ਉਨ੍ਹਾਂ ਦੇ ਪਿਤਾ ਬਹਾਦਰ ਸਿੰਘ ਭੱਲਾ ਪੇਸ਼ੇ ਵਜੋਂ ਅਧਿਆਪਕ ਸਨ। ਅਧਿਆਪਕ ਵੱਜੋਂ ਨੌਕਰੀ ਲੱਗਣ ਮਗਰੋਂ ਉਨ੍ਹਾਂ ਦੇ ਪਿਤਾ ਦੋਰਾਹਾ ਵੱਸ ਗਏ ਸਨ। ਦੋਰਾਹੇ ਤੋਂ ਹੀ ਭੱਲਾ ਨੇ ਸੀਨੀਅਰ ਸੈਕੰਡਰੀ ਸਕੂਲ ਤੋਂ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ। ਜਸਵਿੰਦਰ ਭੱਲਾ ਦਾ ਜਨਮ ਚਾਹੇ ਦੋਰਾਹਾ ਵਿੱਚ ਹੋਇਆ ਸੀ ਪਰ ਉਨ੍ਹਾਂ ਨੇ ਆਪਣੇ ਪਿੰਡ ਆਉਣਾ ਜਾਣਾ ਸਾਰੀ ਉਮਰ ਜਾਰੀ ਰੱਖਿਆ ਸੀ।