ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਕਰੀਬ 10 ਦਿਨ ਪਹਿਲਾਂ ਵਾਪਰੇ ਹਰਦੀਪ ਸਿੰਘ ਉਰਫ਼ ਜੀਆ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਕਈ ਦਿਨਾਂ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ ਮੰਗਲਵਾਰ ਨੂੰ ਨੰਗਲ ਆਨੰਦਪੁਰ ਸਾਹਿਬ ਨਹਿਰ ਵਿੱਚੋਂ ਹਰਦੀਪ ਦੀ ਲਾਸ਼ ਮਿਲੀ। ਇਸ ਘਟਨਾ ਨੂੰ ਹਰਦੀਪ ਦੀ ਪ੍ਰੇਮਿਕਾ ਨੇ ਆਪਣੇ ਨਵੇਂ ਪ੍ਰੇਮੀ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਨੂੰ 23 ਫਰਵਰੀ ਨੂੰ ਅਗਵਾ ਕਰਨ ਤੋਂ ਬਾਅਦ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਹਰਦੀਪ ਸਿੰਘ ਦੀ ਦੇਹ ਨੂੰ ਹੰਗਾਲ ਨਹਿਰ ‘ਚ ਸੁੱਟ ਦਿੱਤਾ ਗਿਆ। ਜਿਸ ਤੋਂ ਬਾਅਦ ਅਗਵਾਕਾਰਾਂ ਨੇ ਹਰਦੀਪ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਸੀ। ਹਰਦੀਪ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।
ਮਾਮਲੇ ਦੀ ਜਾਂਚ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨ ਅਤੇ ਇਕ ਲੜਕੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। ਪੁਲਿਸ ਗ੍ਰਿਫ਼ਤ ਦੌਰਾਨ ਮੁਲਜ਼ਮਾਂ ਨੇ ਅਗਵਾ ਹੋਏ ਨੌਜਵਾਨ ਹਰਦੀਪ ਦੇ ਕਤਲ ਦੀ ਗੱਲ ਕਬੂਲੀ ਹੈ, ਜਿਸ ਤੋਂ ਬਾਅਦ ਪੁਲਿਆ ਨੇ ਨੰਗਲ ਆਨੰਦਪੁਰ ਸਾਹਿਬ ਨਹਿਰ ‘ਚ ਛਾਪੇਮਾਰੀ ਕਰ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਹਰਦੀਪ ਸਿੰਘ ਉਰਫ਼ ਜੀਆ ਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਦੋਸ਼ੀਆਂ ਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ।