ਫਗਵਾੜਾ 15 ਮਈ (ਨਰੇਸ਼ ਪੱਸੀ ) ਸ੍ਰੋਮਣੀ ਅਕਾਲੀ ਦਲ (ਬ) ਦੀ ਇਕ ਮੀਟਿੰਗ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਪਾਰਟੀ ਦੇ ਚੋਣ ਦਫਤਰ ਜੀ.ਟੀ. ਰੋਡ ਫਗਵਾੜਾ ਵਿਖੇ ਹੋਈ। ਜਿਸ ਵਿਚ ਸੀਨੀਅਰ ਆਗੂ ਸ. ਜਰਨੈਲ ਸਿੰਘ ਵਾਹਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉੱਮੀਦਵਾਰ ਸ. ਸੋਹਨ ਸਿੰਘ ਠੰਡਲ ਦੀ ਚੋਣ ਪ੍ਰਚਾਰ ਮੁਹਿਮ ‘ਚ ਤੇਜੀ ਲਿਆਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਸੀਨੀਅਰ ਯੂਥ ਅਕਾਲੀ ਆਗੂ ਰੋਹਿਤ ਪਾਲ ਦੇ ਉਪਰਾਲੇ ਸਦਕਾ ਵਿਸ਼ਾਲ ਬਾਲੀ ਅਤੇ ਕੁਲਵਿੰਦਰ ਕੁਮਾਰ ਨੂੰ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਸਮੂਹ ਨੌਜਵਾਨਾਂ ਦਾ ਸ੍ਰੋਮਣੀ ਅਕਾਲੀ ਦਲ (ਬ) ਵਿਚ ਸਵਾਗਤ ਕਰਦਿਆਂ ਜਰਨੈਲ ਸਿੰਘ ਵਾਹਦ, ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ੍ਰੋ.ਅ.ਦ. (ਬ) ਦੇ ਉੱਮੀਦਵਾਰ ਸ. ਸੋਹਨ ਸਿੰਘ ਠੰਡਲ ਦੀ ਚੋਣ ਪ੍ਰਚਾਰ ਮੁਹਿਮ ਨਾਲ ਜੋੜਦਿਆਂ ਉਹਨਾਂ ਦੀ ਜਿੱਤ ਯਕੀਨੀ ਬਣਾਈ ਜਾਵੇ। ਇਸ ਮੋਕੇ ਹਰਵਿੰਦਰ ਸਿੰਘ ਵਾਲੀਆਂ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਦਫਤਰ ਇਚਾਰਜ ਬਹਾਦਰ ਸਿੰਘ, ਪਰਮਜੀਤ ਸਿੰਘ ਆਜ਼ਾਦ, ਸ਼ਰਨਜੀਤ ਸਿੰਘ ਅਟਵਾਲ, ਬਲਜੀਤ ਸਿੰਘ ਵਾਲੀਆਂ, ਝਿਰਮਲ ਸਿੰਘ ਭਿੰਡਰ, ਹਰਦੀਪ ਸਿੰਘ ਬੇਦੀ, ਜਸਵਿੰਦਰ ਸਿੰਘ ਭਗਤਪੁਰਾ, ਸੁਖਬੀਰ ਸਿੰਘ ਰਿਟਾ. ਇੰਸਪੈਕਟਰ, ਯੂਥ ਪ੍ਰਧਾਨ ਗੁਰਸਿਮਰ ਸਿੰਘ, ਕੁਲਦੀਪ ਸਿੰਘ ਸਮਰਾ, ਪ੍ਰਦੀਪ ਸਿੰਘ ਆਦਿ ਸਮੇਤ ਨੋਜਵਾਨ ਵੱਡੀ ਗਿਣਤੀ ਵਿੱਚ ਹਾਜਰ ਸਨ।