Skip to content
ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹੁਣ ਪੂਰਾ ਹਫ਼ਤਾ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਗਿਆ ਹੈ।
ਹਾਲਾਂਕਿ, ਭਲਕੇ ਯਾਨੀ ਸ਼ਨੀਵਾਰ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿ ਦਾ ਅਸਰ ਸੂਬੇ ਦੇ ਮੌਸਮ ‘ਤੇ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਇਸ ਹਫ਼ਤੇ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲੇ। ਸਵੇਰ ਦੀ ਤੇਜ਼ ਧੁੱਪ ਨੇ ਜਿੱਥੇ ਲੋਕਾਂ ਨੂੰ ਠੰਢ ਤੋਂ ਰਾਹਤ ਦਿਵਾਈ, ਉੱਥੇ ਹੀ ਅਚਾਨਕ ਧੁੰਦ ਪੈਣ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ। ਇਸ ਦੇ ਨਾਲ ਹੀ 4-5 ਫ਼ਰਵਰੀ ਨੂੰ ਸੂਬੇ ‘ਚ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ। ਕਈ ਥਾਵਾਂ ‘ਤੇ ਸੀਤ ਲਹਿਰ ਦਾ ਅਸਰ ਵੀ ਦੇਖਣ ਨੂੰ ਮਿਲਿਆ।
ਹਾਲਾਂਕਿ ਮੌਸਮ ਵਿਭਾਗ ਨੇ 12 ਫ਼ਰਵਰੀ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਅਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ, 8 ਫ਼ਰਵਰੀ ਤੋਂ, ਇੱਕ ਨਵਾਂ ਪੱਛਮੀ ਗੜਬੜ ਹਿਮਾਲੀਅਨ ਖੇਤਰ ਵੱਲ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਪ੍ਰਭਾਵ ਪੂਰੇ ਉੱਤਰ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ।
Post Views: 2,150
Related