ਫਰੀਦਕੋਟ (ਵਿਪਨ ਕੁਮਾਰ ਮਿੱਤਲ) : ਐਨਆਈਏ ਟੀਮ ਨੇ ਜ਼ਿਲ੍ਹੇ ਦੇ ਪਿੰਡ ਜੀਵਨਵਾਲਾ ਅਤੇ ਫਰੀਦਕੋਟ ਵਿੱਚ ਬੁੱਧਵਾਰ ਸਵੇਰੇ ਤਿੰਨ ਘੰਟੇ ਤੱਕ ਦੋ ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ। ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰੇ ਐੱਨਆਈਏ ਦੀ ਟੀਮ ਨੇ ਜ਼ਿਲ੍ਹੇ ਦੇ ਪਿੰਡ ਜੀਵਨਵਾਲਾ ਵਿੱਚ ਸੁਖਜੀਤ ਸਿੰਘ ਅਤੇ ਭੋਲਾ ਸਿੰਘ ਨਿਹੰਗ ਦੇ ਘਰ ਛਾਪੇਮਾਰੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਉਧਰ ਭੋਲਾ ਸਿੰਘ ਨਿਹੰਗ ਦੇ ਘਰ ਨੂੰ ਤਾਲਾ ਲੱਗਿਆ ਹੋਣ ਕਾਰਨ ਐਨਆਈਏ ਦੀ ਟੀਮ ਫਰੀਦਕੋਟ ਸਥਿਤ ਉਸ ਦੇ ਭਰਾ ਕਰਮਜੀਤ ਸਿੰਘ ਦੇ ਘਰ ਪਹੁੰਚੀ। ਜਿੱਥੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁਖਤਿਆਰ, ਭੋਲਾ ਸਿੰਘ ਅਤੇ ਸੁਖਜੀਤ ਸਿੰਘ ਜੋ ਕਿ ਚਾਚਾ-ਭਤੀਜਾ ਹਨ, ਅੰਮਿ੍ਤਸਰ ਜ਼ਿਲੇ੍ਹ ਵਿਚ ਆਪਣੇ ਹੀ ਰਿਸ਼ਤੇਦਾਰ ਦੇ ਕਤਲ ਦੇ ਦੋਸ਼ ਹੇਠ ਪਿੰਡ ਜੀਵਨਵਾਲਾ ਫਰੀਦਕੋਟ ਵਿਚ ਰਹਿਣ ਲੱਗ ਪਏ ਸਨ ਅਤੇ ਉਨ੍ਹਾਂ ਖਿਲਾਫ ਉਕਤ ਕੇਸ ਚੱਲ ਰਿਹਾ ਸੀ। ਜਦੋਂਕਿ ਇਸ ਤੋਂ ਬਾਅਦ ਭੋਲਾ ਸਿੰਘ ਨੂੰ ਬੇਅਦਬੀ ਮਾਮਲਿਆਂ ਵਿੱਚ ਗਿ੍ਫ਼ਤਾਰ ਮੁਲਜ਼ਮ ਸ਼ਕਤੀ ਸਿੰਘ ਦੇ ਘਰ ਮਿਲਣ ਤੋਂ ਇਲਾਵਾ ਕੋਟਕਪੂਰਾ ਵਿੱਚ ਡੇਰਾ ਪ੍ਰਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਹੈ ਜੋ ਇਸ ਸਮੇਂ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਬੰਦ ਹੈ। ਇਹ ਗੱਲ ਵੀ ਸਾਹਮਣੇ ਆਈ ਸੀ ਕਿ ਉਸ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਸਬੰਧ ਸਨ। ਇਸ ਕਾਰਨ ਐੱਨਆਈਏ ਨੇ ਬੁੱਧਵਾਰ ਨੂੰ ਛਾਪਾ ਮਾਰ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ।