
Skip to content
ਜਲੰਧਰ (ਵਿੱਕੀ ਸੂਰੀ) : ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਵੱਲੋਂ ਲੋਕ ਭਲਾਈ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਬਸਤੀ ਸ਼ੇਖ ਵੈਸਟ ਹਲਕੇ ਵਿੱਚ ਪੈਂਦੀ ਘਾਹ ਮੰਡੀ ਚੁੰਗੀ ‘ਤੇ ਕਾਫ਼ੀ ਸਮੇਂ ਤੋਂ ਖਰਾਬ ਸੜਕ ਕਾਰਨ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਸਰਦਾਰ ਮਨਜੀਤ ਸਿੰਘ ਟੀਟੂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਤੇ ਇਲਾਕੇ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਦੇ ਯਤਨਾਂ ਨਾਲ ਸੜਕ ‘ਤੇ ਪਿਆ ਵੱਡਾ ਖੱਡਾ ਭਰਵਾਇਆ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।ਇਲਾਕਾ ਨਿਵਾਸੀਆਂ ਨੇ ਸਰਦਾਰ ਮਨਜੀਤ ਸਿੰਘ ਟੀਟੂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾਂ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਕੇ ਹੱਲ ਕਰਦੇ ਹਨ। ਉਨ੍ਹਾਂ ਦੇ ਇਸ ਲੋਕਹਿਤੀ ਕਦਮ ਦੀ ਸਾਰੇ ਇਲਾਕੇ ਵਿੱਚ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ।Related