Skip to content
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਮੰਡਲ ਦੇ ਨਾਲ ਬੈਕ-ਟੂ-ਬੈਕ ਮੀਟਿੰਗਾਂ ਕਰ ਰਹੇ ਹਨ। ਪੰਜਾਬ ਸਰਕਾਰ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਕੈਬਨਿਟ ਮੀਟਿੰਗ ਕਰੇਗੀ। ਮਿਲੀ ਜਾਣਕਾਰੀ ਅਨੁਸਰ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਇਸ ਵਿੱਚ ਸਾਰੇ ਮੰਤਰੀਆਂ ਦੇ ਮੌਜੂਦ ਰਹਿਣ ਦੀ ਉਮੀਦ ਹੈ।
ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੀਟਿੰਗ ਨੂੰ ਬਹੁਤ ਅਹਿਮ ਦੱਸਿਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਕਸ ਆਦਿ ਦਾ ਭੁਗਤਾਨ ਕਰਨ ਵਿੱਚ ਛੋਟ ਮਿਲ ਸਕਦੀ ਹੈ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ।
ਇਸ ਤੋਂ ਪਹਿਲਾਂ, ਪਹਿਲੇ ਦੋ ਦਿਨਾਂ ‘ਤੇ ਹੋਈ ਕੈਬਨਿਟ ਮੀਟਿੰਗ ਵਿੱਚ, ਜਦੋਂ ਕਿ ਕਿਸਾਨਾਂ ਲਈ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਗਿਆ ਸੀ, 3 ਜੂਨ ਨੂੰ, ਲਗਭਗ 4800 ਅਨੁਸੂਚਿਤ ਜਾਤੀ ਪਰਿਵਾਰਾਂ ਦੇ 6800 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ।
Related