ਜਲੰਧਰ (ਵਿੱਕੀ ਸੂਰੀ) : ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਲੁਟੇਰਿਆਂ ਨੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦਰਅਸਲ, ਸਵਾਰੀਆਂ ਨਾਲ ਭਰੀ ਇਹ ਬੱਸ ਮੋਗਾ ਤੋਂ ਜਲੰਧਰ ਆ ਰਹੀ ਸੀ, ਇਸੇ ਦੌਰਾਨ ਲੁਟੇਰਿਆਂ ਨੇ ਲਾਂਬੜਾ ਅੱਡਾ ਨੇੜੇ ਬੱਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਲੋਕਾਂ ਤੋਂ ਨਕਦੀ ਅਤੇ ਕੀਮਤੀ ਸਾਮਾਨ ਲੁੱਟ ਕੇ ਫਰਾਰ ਹੋ ਗਏ।

    ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪਹਿਲਾਂ ਬੱਸ ਕੰਡਕਟਰ ਅਤੇ ਫਿਰ ਬੱਸ ਡਰਾਈਵਰ ‘ਤੇ ਹਮਲਾ ਕੀਤਾ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਮਿਲੀ ਜਾਣਕਾਰੀ ਦੇ ਮਤਾਬਿਕ ਜਲੰਧਰ ਦੇ ਖਾਂਬੜਾ ਨੇੜੇ ਸਵਾਰੀਆਂ ਨਾਲ ਭਰੀ ਬੱਸ ‘ਤੇ 8 ਤੋਂ 10 ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਾਢੇ 6 ਤੋਂ 7 ਵਜੇ ਦੇ ਦਰਮਿਆਨ ਵਾਪਰੀ ਦੱਸੀ ਜਾਂਦੀ ਹੈ। ਡਰਾਈਵਰ ਅਤੇ ਕੰਡਕਟਰ ਅਨੁਸਾਰ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਆ ਰਹੇ ਸਨ ਅਤੇ ਜਦੋਂ ਉਹ ਜਲੰਧਰ ਨੇੜੇ ਪਹੁੰਚੇ ਤਾਂ 4 ਮੋਟਰਸਾਈਕਲਾਂ ‘ਤੇ ਸਵਾਰ 8 ਤੋਂ 10 ਵਿਅਕਤੀਆਂ ਨੇ ਆ ਕੇ ਰੋਕ ਲਿਆ।

    ਬੱਸ ਨੇ ਡਰਾਈਵਰ ਅਤੇ ਕੰਡਕਟਰ ‘ਤੇ ਹਮਲਾ ਕੀਤਾ। ਜਿਸ ‘ਚ ਕੰਡਕਟਰ ਜ਼ਖ਼ਮੀ ਹੋ ਗਿਆ ਅਤੇ ਕੰਡਕਟਰ ਦੇ ਸਿਰ ‘ਤੇ ਡੂੰਘੀ ਸੱਟ ਲੱਗੀ, ਜਿਸ ‘ਤੇ ਕਰੀਬ 8 ਤੋਂ 10 ਟਾਂਕੇ ਲੱਗੇ। ਇਸ ਤੋਂ ਹੁਣ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਦੇਖ ਕੇ ਸਭ ਪਾਸੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

    ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਕਿਹਾ ਕਿ 8 ਤੋਂ 10 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ ਅਤੇ ਬੈਗ ਖੋਹਣ ਦੀ ਜਦੋਂ ਕੋਸ਼ਿਸ਼ ਕਰ ਰਹੇ ਸੀ ਪਰ ਬੈਗ ਨੂੰ ਜੋਰ ਦੀ ਫੜਇਆ ਹੋਇਆ ਸੀ ਪਰ ਉਹਨਾਂ ਨੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ ਅਤੇ ਫਿਰ ਫਰਾਰ ਹੋ ਗਏ।