Skip to content
ਦਿੱਲੀ ਦੇ ਇੱਕ ਵੱਡੇ ਸਕੂਲ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਕਈ ਵਾਰ ਇਹ ਝੂਠੇ ਕਾਲ ਨਿਕਲੇ ਹਨ। ਦਿੱਲੀ ਪਬਲਿਕ ਸਕੂਲ (ਡੀਪੀਐਸ) ਦਵਾਰਕਾ ਨੂੰ ਸੋਮਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਕਾਲ ਆਇਆ।
ਜਿਸ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ। ਬੰਬ ਦੀ ਸੂਚਨਾ ਮਿਲਦੇ ਹੀ ਪੁਲਿਸ, ਬੰਬ ਸਕੁਐਡ ਅਤੇ ਫ਼ਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਦਿੱਲੀ ਫ਼ਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਜੁਲਾਈ ਵਿੱਚ, ਦਿੱਲੀ ਦੇ 20 ਤੋਂ ਵੱਧ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਪੁਲਿਸ ਦੇ ਅਨੁਸਾਰ, ਦਿੱਲੀ ਦੇ ਪੱਛਮੀ ਵਿਹਾਰ ਵਿੱਚ ਰਿਚਮੰਡ ਗਲੋਬਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।
Related