Skip to content
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ‘ਡਾਇਲੇਮਾ’ ਗੀਤ ਰਿਲੀਜ਼ ਹੋਵੇਗਾ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਹੈ।ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬਰਤਾਨਵੀ ਗਾਇਕਾ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਸ ਦਾ ਪ੍ਰਚਾਰ ਕੀਤਾ ਹੈ। ਇੰਨਾ ਹੀ ਨਹੀਂ, ਇਸ ਲਈ ਉਹ ਲੰਡਨ ਦੀਆਂ ਸੜਕਾਂ ’ਤੇ ਵੀ ਉਤਰ ਆਈ ਹੈ। ਇਸ ਗੀਤ ’ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ਼ ਦੀ ਮੰਗ ਕਰਦੀ ਨਜ਼ਰ ਆਵੇਗੀ।
ਸਟੀਫਲੋਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਪੋਸਟ ਪਾਈ, ਜਿਸ ’ਚ ਲੋਕਾਂ ਨੂੰ ਲੰਡਨ ਦੇ ਸਾਊਥਾਲ ’ਚ ਪਹੁੰਚਣ ਦੀ ਅਪੀਲ ਕੀਤੀ ਸੀ। ਸਟੀਫਲੋਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ ਜਿਸ ਵਿਚ ਇਕ ਪਾਸੇ ਉਸ ਦੀ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ। ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
Post Views: 2,100
Related