ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਦੱਖਣੀ ਪੰਜਾਬ ਉੱਤੇ ਇੱਕ ਚੱਕਰਵਾਤੀ ਪ੍ਰਣਾਲੀ ਦੇ ਕਾਰਨ ਪੰਜਾਬ ਵਿੱਚ ਮੌਸਮ ਸਰਗਰਮ ਹੈ। 22 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਗਰਜ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਪੰਜਾਬ ਅਤੇ ਚੰਡੀਗੜ੍ਹ ਉੱਤੇ ਸਰਗਰਮ ਪੱਛਮੀ ਗੜਬੜ 21 ਜੂਨ ਨੂੰ ਹੋਰ ਤੇਜ਼ ਹੋਵੇਗੀ। ਇਸ ਦਾ ਪ੍ਰਭਾਵ ਸੂਬੇ ਦੇ 18 ਜ਼ਿਲ੍ਹਿਆਂ ‘ਤੇ ਪਏਗਾ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਅਲਰਟ ਜਾਰੀ ਕੀਤਾ ਹੈ।