ਮੌਸਮ ਇਕ ਵਾਰ ਫਿਰ ਕਰਵਟ ਲੈਣ ਲੱਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਸ਼ਾਮ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।12 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ , ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ ਕਰ ਦਿੱਤੇ ਗਏ ਹਨ।ਮਹਾਰਾਸ਼ਟਰ ਅਤੇ ਕਰਨਾਟਕ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਸਥਿਤੀ ਵਿਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ। ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ (Schools Closed in Mumbai) ਕਰ ਦਿੱਤੇ ਗਏ ਹਨ।ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Schools Closed in Karnataka:
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਸਭ ਤੋਂ ਵੱਧ ਪ੍ਰਭਾਵ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਲਈ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ 12 ਜੁਲਾਈ ਤੱਕ ਬੰਦ (Schools Closed in Karnataka) ਕਰ ਦਿੱਤੇ ਗਏ ਹਨ।
Schools Closed in Mumbai:
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹਰ ਸਾਲ ਜੁਲਾਈ ‘ਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ। ਅਜਿਹੇ ‘ਚ ਮੁੰਬਈ ‘ਚ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਅਸਲ ਵਿਚ ਅਜਿਹੇ ਮੌਸਮ ਵਿੱਚ ਆਵਾਜਾਈ ਦੀ ਕੋਈ ਗਾਰੰਟੀ ਨਹੀਂ ਹੁੰਦੀ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।