ਗੁਰਦਾਸਪੁਰ ਦੇ ਮੇਨ ਬਾਜ਼ਾਰ ਸਥਿਤ ਰੋਹਿਤ ਟੈਲੀਕਾਮ ਦੀ ਦੁਕਾਨ ਵਿੱਚ ਲੁਟੇਰਿਆਂ ਨੇ ਸਵੇਰੇ ਕਰੀਬ 5 ਵਜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ 20-22 ਸਾਲ ਦੇ 5 ਵਿਅਕਤੀ ਵੱਲੋਂ ਟੈਲੀਕਾਮ ਦੀ ਦੁਕਾਨ ‘ਚ ਚੋਰੀ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ।ਪੀੜਤ ਦੁਕਾਨਦਾਰ ਰੋਹਿਤ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਦਾਤ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਉਹ ਸਵੇਰੇ ਦੁਕਾਨ ਤੇ ਆਇਆ। ਉਨ੍ਹਾਂ ਕਿਹਾ ਕਿ ਸਵੇਰੇ ਕਰੀਬ 5 ਵਜੇ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਲੁਟੇਰਿਆਂ ਨੇ ਸ਼ਟਰ ਦੇ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਦੁਕਾਨ ਵਿੱਚੋਂ ਮਹਿੰਗੇ ਫ਼ੋਨ ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ ਕਰੀਬ 25 ਲੱਖ ਰੁਪਏ ਬਣਦੀ ਹੈ। ਇਸ ਵਾਰਦਾਤ ‘ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

    ਇਸ ਮੌਕੇ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਦਰਸ਼ਨ ਮਹਾਜਨ ਅਤੇ ਸਮਾਜ ਸੇਵੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਅੰਦਰ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਇਸ ਚੋਰੀ ਦਾ ਪਤਾ ਨਾ ਲੱਗਾ ਤਾਂ ਸ਼ਹਿਰ ਵਿੱਚ ਜਾਮ ਲਗਾਇਆ ਜਾਵੇਗਾ ਅਤੇ 2024 ਦੀਆਂ ਚੋਣਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ।

    ਥਾਣਾ ਸਿਟੀ ਗੁਰਦਾਸਪੁਰ ਦੇ SHO ਹਰਸ਼ਨਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪੁੱਜੇ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਹੀ ਇਨ੍ਹਾਂ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।