ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਪਰ ਉਹ ਮਨਾਉਣ ਵਿਚ ਨਾਕਾਮ ਰਹੇ।
ਅੱਜ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੇ ਇੱਕ ਸਥਾਨਕ ਹੋਟਲ ਵਿਚ ਕੇਪੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਇਸ ਬਾਰੇ ਕੇਪੀ ਵੱਲੋਂ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।ਦੱਸ ਦੇਈਏ ਕਿ ਮਹਿੰਦਰ ਸਿੰਘ ਕੇਪੀ ਦਾ ਜਲੰਧਰ ਅਤੇ ਹੁਸ਼ਿਆਰਪੁਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਹਾਲ ਹੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।