ਫ਼ਰੀਦਕੋਟ :  ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਵਿਖੇ ਚੋਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਤੋਂ ਕਰੀਬ 6 ਤੋਲੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਨਕਦ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਚੋਰੀ ਲੰਘੀ ਰਾਤ ਦਰਵਾਜ਼ਾ ਤੋੜ ਕੇ ਕੀਤੀ ਗਈ। ਜਾਣਕਾਰੀ ਅਨੁਸਾਰ, ਅਣਪਛਾਤੇ ਚੋਰ ਘਰ ਵਿੱਚ ਦਾਖਲ ਹੋਏ ਅਤੇ ਕਮਰੇ ਦੀ ਅਲਮਾਰੀ ਦੇ ਤਾਲੇ ਤੋੜ ਕੇ ਘਰ ਵਿੱਚ ਰੱਖੀ ਕੀਮਤੀ ਵਸਤੂਆਂ ‘ਤੇ ਹੱਥ ਮਾਰ ਕੇ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਸਵੇਰੇ ਜਦ ਉੱਠ ਕੇ ਦੇਖਿਆ ਤਾਂ ਘਰ ਦਾ ਦਰਵਾਜ਼ਾ ਖੁੱਲਾ ਹੋਇਆ ਸੀ ਅਤੇ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਘਰ ਵਿਚ ਸਾਰਾ ਸਮਾਨ ਬਿਖਰਿਆ ਹੋਇਆ ਸੀ। ਸੂਚਨਾ ਮਿਲਣ ਉਪਰੰਤ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੂੰ ਵੀ ਸਬੂਤ ਇਕੱਠੇ ਕਰਨ ਲਈ ਬੁਲਾਇਆ ਗਿਆ। ਸੀ ਮੌਕੇ ਏਐਸਆਈ ਰਾਜ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।