ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਈਡੀ ਇੱਕ ਵਾਰ ਫਿਰ ਤੋਂ ਐਕਸ਼ਨ ਵਿੱਚ ਹੈ। ਦਰਅਸਲ, ਈਡੀ ਨੇ ਕੇਜਰੀਵਾਲ ਨੂੰ ਫਿਰ ਨੋਟਿਸ ਭੇਜਿਆ ਹੈ। ਇਹ ਤੀਜੀ ਵਾਰ ਹੈ ਜਦੋਂ ਈਡੀ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ।
ਸੰਮਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ 3 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਲਈ ਫਿਲਹਾਲ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ‘ਚ ਹਨ ਜਿੱਥੇ ਉਹ 10 ਦਿਨਾਂ ਤੱਕ ਸਮਾਧੀ ‘ਚ ਰਹਿਣਗੇ।