2024 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਪ੍ਰਦਰਸ਼ਨ ਖ਼ਾਸਕਰ ਪੰਜਾਬ ਵਿਚ ਵਧੀਆ ਰਿਹਾ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਕਾਂਗਰਸ ਨੇ 7 ਆਪਣੇ ਨਾਮ ਕੀਤੀਆਂ। ਜਦੋਂ ਕਿ ਸੱਤਾ ਧਿਰ ‘ਆਪ’ 3 ਸੀਟਾਂ ਉਤੇ ਸਿਮਟ ਕੇ ਰਹਿ ਗਈ ਅਤੇ ਦੇਸ਼ ਵਿਚ ਸੱਤਾ ਚ ਵਾਪਸੀ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਅਤੇ 0 ਸੀਟ ਲੈਕੇ ਅਖੀਰ ਚ ਆਈ।ਕਾਂਗਰਸ ਛੱਡ ਭਾਜਪਾ ਵਿਚ ਗਏ ਕਈ ਆਗੂ ਪਹਿਲਾਂ ਹੀ ਵਾਪਸੀ ਕਰ ਚੁੱਕੇ ਹਨ ਜਿਵੇਂ ਕਿ ਬਲਬੀਰ ਸਿੱਧੂ, ਰਾਜਕੁਮਾਰ ਵੇਰਕਾ। ਹੁਣ ਇਸੇ ਲੜੀ ਵਿਚ ਸੁੰਦਰ ਸ਼ਾਮ ਅਰੋੜਾ ਦਾ ਵੀ ਨਾਮ ਸ਼ਾਮਲ ਹੋ ਸਕਦਾ ਹੈ।ਤਾਂ ਕੀ ਸੁੰਦਰ ਸ਼ਾਮ ਅਰੋੜਾ ਕਾਂਗਰਸ ਚ ਵਾਪਸੀ ਕਰਨਗੇ ? ਇਹ ਸਵਾਲ ਇਸ ਲਈ ਕਿਉਂਕਿ ਇੱਕ ਤੋਂ ਬਾਅਦ ਇੱਕ ਵੱਡੇ ਕਾਂਗਰਸ ਲੀਡਰ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕੀਤੀ ਹੈ।

    ਕੱਲ੍ਹ ਦੇਰ ਸ਼ਾਮ ਘਰ ਪਹੁੰਚ ਕੇ ਉਨ੍ਹਾਂ ਨੇ ਅਰੋੜਾ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਚੰਨੀ ਨੇ ਇਸ ਮੁਲਾਕਾਤ ਨੂੰ ਨਿੱਜੀ ਦੱਸਿਆ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ ਪ੍ਰਤਾਪ ਬਾਜਵਾ ਨੇ ਵੀ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕੀਤੀ ਸੀ।