ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ।ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ ਜਦੋਂ ਕਿ ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲੀ ਸੀ। ਅਸਲ ‘ਚ ਰਾਸ਼ਿਦ ਸ਼ੇਖ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਹੈ ਅਤੇ 2019 ਤੋਂ ਜੇਲ ‘ਚ ਹੈ। ਜੇਲ੍ਹ ਵਿੱਚ ਰਹਿੰਦਿਆਂ ਉਸ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ।

    ਇਸ ਲੋਕ ਸਭਾ ਚੋਣ ‘ਚ ਅਬਦੁਲ ਰਾਸ਼ਿਦ ਸ਼ੇਖ ਨੂੰ 4,72,481 ਵੋਟਾਂ ਮਿਲੀਆਂ, ਜਦਕਿ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ 2 ਲੱਖ 4 ਹਜ਼ਾਰ 142 ਵੋਟਾਂ ਦੇ ਵੱਡੇ ਫਰਕ ਨਾਲ ਉਮਰ ਅਬਦੁੱਲਾ ਨੂੰ ਹਰਾਇਆ।

    ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
    ਦਿੱਲੀ ਦੀ ਇੱਕ ਅਦਾਲਤ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਰਾਸ਼ਿਦ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ 1 ਜੁਲਾਈ ਤੱਕ ਜਵਾਬ ਦੇਣਾ ਸੀ ਜਿਸਦਾ ਫੈਸਲਾ ਭਲਕੇ 2 ਜੁਲਾਈ ਨੂੰ ਆਵੇਗਾ। ਐਡੀਸ਼ਨਲ ਸੈਸ਼ਨ ਜੱਜ ਕਿਰਨ ਗੁਪਤਾ ਨੇ ਮਾਮਲੇ ਦੀ ਸੁਣਵਾਈ 1 ਜੁਲਾਈ ਲਈ ਤੈਅ ਕੀਤੀ ਸੀ ਅਤੇ ਐਨਆਈਏ ਨੂੰ ਉਸ ਸਮੇਂ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ।ਹਾਲਾਂਕਿ NIA ਨੇ ਆਜ਼ਾਦ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਨੂੰ 5 ਜੁਲਾਈ ਨੂੰ ਸੰਸਦ ‘ਚ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਐਨਆਈਏ ਨੇ ਕਿਹਾ ਕਿ ਇਹ ਸਹਿਮਤੀ ਕੁਝ ਸ਼ਰਤਾਂ ਦੇ ਅਧੀਨ ਹੈ, ਜਿਸ ਵਿੱਚ ਮੀਡੀਆ ਨਾਲ ਗੱਲ ਨਾ ਕਰਨਾ ਵੀ ਸ਼ਾਮਲ ਹੈ।