Group of Indian schoolboys and schoolgirls at school campus

ਪੰਜਾਬ ਦੇ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। 1 ਅਪ੍ਰੈਲ ਤੋਂ  ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ। ਇਥੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

    ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।

    ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।