Skip to content
ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਰਹੇਗਾ। 6 ਅਤੇ 7 ਨਵੰਬਰ ਨੂੰ ਕਈ ਸੂਬਿਆਂ ਵਿਚ ਛਟ ਤਿਉਹਾਰ ਕਾਰਨ ਛੁੱਟੀਆਂ ਸਨ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ।
ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ (Punjab School Closed) ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ 17 ਨਵੰਬਰ (ਐਤਵਾਰ) ਨੂੰ ਵੀ ਛੁੱਟੀ ਹੈ। ਇਸ ਤਰ੍ਹਾਂ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ, ਜਿਸ ਕਾਰਨ ਸਾਰੇ ਵਿਦਿਅਕ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
Post Views: 2,169
Related