ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਦੋਸ਼ੀ ਨੇ ਪਹਿਲਾਂ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿਤਾ।ਇਸ ਘਟਨਾ ’ਚ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਲੁਧਿਆਣਾ ਦੇ ਮੋਤੀ ਨਗਰ ਥਾਣੇ ਦੀ ਪੁਲਿਸ ਮੌਕੇ ’ਤੇ ਜਾਂਚ ਲਈ ਪਹੁੰਚੀ।

    ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਨੇ ਸ਼ੇਰਪੁਰ ਦੇ ਰਣਜੀਤ ਨਗਰ ਸਥਿਤ ਫ਼ੌਜੀ ਕਲੋਨੀ ਵਿਚ ਮੰਗਲਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿਤਾ। ਕਾਲੋਨੀ ’ਚ ਇਕ ਲੜਕੀ ਕਮਰੇ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਅਪਣੀ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਲੜਕੀ ਨੂੰ ਅਪਣੇ ਕਮਰੇ ’ਚ ਲੈ ਗਿਆ ਸੀ। ਘਟਨਾ ਤੋਂ ਬਾਅਦ ਦੋਸ਼ੀ ਲੜਕੀ ਨੂੰ ਕੁਆਰਟਰ ਦੀ ਤੀਜੀ ਮੰਜ਼ਿਲ ’ਤੇ ਲੈ ਗਿਆ ਅਤੇ ਉਥੋਂ ਹੇਠਾਂ ਸੁੱਟ ਦਿਤਾ।