ਪੰਜਾਬ ਵਿਚ ਅੱਜ ਮੌਸਮ ਸਾਫ਼ ਰਹੇਗਾ। ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅਜੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 2 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ।

ਜਿਸ ਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ‘ਤੇ ਪੈ ਸਕਦਾ ਹੈ। ਇਸ ਦਾ ਅਸਰ 3 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਪੈਣ ਦੀ ਸੰਭਾਵਨਾ ਹੈ। ਇਸ ਦਿਨ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ।

ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋ ਗਈ ਹੈ ਪਰ ਮੌਸਮ ਵਿਭਾਗ ਨੇ ਮਾਰਚ ਦਾ ਮਹੀਨਾ ਵੀ ਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।