ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
रामकली महला ५ ॥ कोटि जाप ताप बिस्राम ॥ रिधि बुधि सिधि सुर गिआन ॥ अनिक रूप रंग भोग रसै ॥ गुरमुखि नामु निमख रिदै वसै ॥१॥ हरि के नाम की वडिआई ॥ कीमति कहणु न जाई ॥१॥ रहाउ ॥ सूरबीर धीरज मति पूरा ॥ सहज समाधि धुनि गहिर ग्मभीरा ॥ सदा मुकतु ता के पूरे काम ॥ जा कै रिदै वसै हरि नाम ॥२॥ सगल सूख आनंद अरोग ॥ समदरसी पूरन निरजोग ॥ आइ न जाइ डोलै कत नाही ॥ जा कै नामु बसै मन माही ॥३॥ दीन दइआल गोपाल गोविंद ॥ गुरमुखि जपीऐ उतरै चिंद ॥ नानक कउ गुरि दीआ नामु ॥ संतन की टहल संत का कामु ॥४॥१५॥२६॥
Raamkalee, Fifth Mehl: Millions of meditations and austerities rest in him, Along with wealth, wisdom, miraculous spiritual powers and angelic spiritual insight. He enjoys the various shows and forms, pleasures and delicacies; The Naam, the Name of the Lord, dwells within the heart of the Gurmukh. ||1|| Such is the glorious greatness of the Name of the Lord. Its value cannot be described. ||1||Pause|| He alone is brave, patient and perfectly wise; He is intuitively in Samaadhi, profound and unfathomable. He is liberated forever and all his affairs are perfectly resolved; The Lord’s Name abides within his heart. ||2|| He is totally peaceful, blissful and healthy; He looks upon all impartially, and is perfectly detached. He does not come and go, and he never wavers; The Naam abides in his mind. ||3|| God is Merciful to the meek; He is the Lord of the World, the Lord of the Universe. The Gurmukh meditates on Him, and his worries are gone. The Guru has blessed Nanak with the Naam; He serves the Saints, and works for the Saints. ||4||15||26||
ਪਦਅਰਥ: ਕੋਟਿ = ਕ੍ਰੋੜਾਂ। ਜਾਪ = ਦੇਵਤਿਆਂ ਨੂੰ ਪ੍ਰਸੰਨ ਕਰਨ ਲਈ ਖ਼ਾਸ ਮੰਤ੍ਰ ਪੜ੍ਹਨੇ। ਤਾਪ = ਧੂਣੀਆਂ ਆਦਿਕ ਨਾਲ ਸਰੀਰ ਨੂੰ ਕਸ਼ਟ ਦੇਣੇ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਸੁਰ ਗਿਆਨ = ਦੇਵਤਿਆਂ ਵਾਲੀ ਸੂਝ = ਬੂਝ। ਰਸੈ = ਰਸ ਮਾਣਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਮਖ = {निमेष} ਅੱਖ ਫਰਕਣ ਜਿਤਨਾ ਸਮਾ। ਰਿਦੈ = ਹਿਰਦੇ ਵਿਚ।੧।
ਵਡਿਆਈ = ਮਹੱਤਤਾ।੧।ਰਹਾਉ। ਸੂਰ ਬੀਰ = ਸੂਰਮਾ, ਬਹਾਦਰ। ਸਹਜ = ਆਤਮਕ ਅਡੋਲਤਾ। ਧੁਨਿ = ਲਗਨ। ਗਹਿਰ = ਗਹਿਰੀ, ਡੂੰਘੀ। ਮੁਕਤੁ = ਵਿਕਾਰਾਂ ਤੋਂ ਆਜ਼ਾਦ। ਤਾ ਕੇ = ਉਸ (ਮਨੁੱਖ) ਦੇ। ਕਾਮ = ਕੰਮ। ਜਾ ਕੈ ਰਿਦੈ = ਜਿਸ ਦੇ ਹਿਰਦੇ ਵਿਚ।੨। ਸਗਲ = ਸਾਰੇ। ਅਰੋਗ = ਰੋਗਾਂ ਤੋਂ ਰਹਿਤ। ਸਮਦਰਸੀ = ਸਭਨਾਂ ਨੂੰ ਇਕੋ ਜਿਹੀ ਨਿਗਾਹ ਨਾਲ ਵੇਖਣ ਵਾਲਾ। ਸਮ = ਬਰਾਬਰ। ਦਰਸੀ = ਵੇਖਣ ਵਾਲਾ। ਨਿਰਜੋਗ = ਨਿਰਲੇਪ। ਕਤ = ਕਿਤੇ ਭੀ।੩। ਗਪਾਲ = {ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ ‘ਗੋਪਾਲ’ ਹੈ, ਇਥੇ ‘ਗੁਪਾਲ’ ਪੜ੍ਹਨਾ ਹੈ}। ਜਪੀਐ = ਜਪਣਾ ਚਾਹੀਦਾ ਹੈ। ਚਿੰਦ = ਚਿੰਤਾ, ਫ਼ਿਕਰ। ਗੁਰਿ = ਗੁਰੂ ਨੇ।੧੪।
ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।
अर्थ: हे भाई, परमात्मा के नाम की महत्वता बताई नहीं जा सकती, हरि के नाम का मूल्य आंका नहीं जा सकता। रहाऊ। (हे भाई )गुरु के द्वारा (जिस मनुष्य के) हृदय में, आँख के झपकने जितने समय के लिए भी हरि का नाम बसता है तो मानो वह अनेकों रूप रंग वह माया के आनंद मनाता है।उस मनुष्य की देवताओं जैसी सूझ बुझ हो जाती है। उसकी बुद्धि ऊंची हो जाती है और वह रिद्धियों सिद्धियों का (मालिक बन जाता है।) करोड़ों जप जपों व तपों का फल उसके अंदर आ बसता है। जिस मनुष्य के हृदय में परमात्मा का नाम आ बस्ता है, वह (विकारों के मुकाबले में)सूरमा और बहादुर है, वह पूरी अकल और धीरज का मालिक हो जाता है, वह सदा आत्मिक अडोलता में टिका रहता है, प्रभु के साथ उसकी गहरी लगन लगी रहती है, वह सदा विकारों से आजाद रहता है, उसके सारे काम सफल हो जाते हैं। २। जिस मनुष्य के मन में हरि का नाम आ बसता है वह कहीं डोलता नहीं कहीं भटकता नहीं माया के प्रभाव से वह सदा निर्लेप रहता है सब के अंदर वह परमात्मा का रूप जोत देखता है, उस को सारे सुख आनंद प्राप्त रहते हैं, वह मानसिक रोगों से बचा रहता है। (हे भाई गुरु गुरु की शरण आकर दिन लोगों पर दया करने वाले उस परमात्मा का नाम सुमिरन करना चाहिए(जो मनुष्य परमात्मा का नाम सुमिरन करता है उसकी सारी चिंता फिक्र दूर हो जाती है। (हे भाई)(गुरु नानक जी कहते हैं) मुझे नानक को गुरु ने प्रभु का नाम दिया है संत जनों की सेवा की दात बक्शी है, हरि का नाम सिमरन ही गुरु का बताया हुआ काम है।४।१५।२६।