ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।
चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ जिनि पाइआ प्रभु आपणा आए तिसहि गणा ॥ इकु खिनु तिसु बिनु जीवणा बिरथा जनमु जणा ॥ जलि थलि महीअलि पूरिआ रविआ विचि वणा ॥ सो प्रभु चिति न आवई कितड़ा दुखु गणा ॥ जिनी राविआ सो प्रभू तिंना भागु मणा ॥ हरि दरसन कंउ मनु लोचदा नानक पिआस मना ॥ चेति मिलाए सो प्रभू तिस कै पाइ लगा ॥२॥
अर्थ: चेत में (बसंत ऋतु आती है, हर तरफ खिली फुलवाड़ी मन को आनंद देती है, अगर) परमात्मा को स्मरण करें (तो नाम जपने की इनायत से) बहुत आत्मिक आनंद हो सकता है। पर जीभ से प्रभु का नाम जपने की दाति संत जनों को मिल के ही प्राप्त होती है। उसी को जगत में पैदा हुआ जानो (उसी का जनम सफल समझो) जिस ने (नाम जपने की सहायता से) अपने परमात्मा का मिलाप हासिल कर लिया (क्योंकि) परमात्मा की याद के बिना एक छिन मात्र समय गुजारा हुआ भी व्यर्थ बीता जानो। जो प्रभु पानी में, धरती में आकाश में जंगलों में हर जगह व्यापक है। अगर ऐसा प्रभु किसी मनुष्य के हृदय में ना बसे, तो उस मनुष्य का (मानसिक) दुख बयान नहीं हो सकता। (पर) जिस लोगों ने उस (सर्व व्यापक) प्रभु का अपने हृदय में बसाया है, उनके बड़े भाग्य जाग पड़ते हैं। नानक का मन (भी हरि के) दीदार की इच्छा रखता है, नानक के मन में हरि दर्शन की प्यास है। जो मनुष्य मुझे हरि का मिलाप करा दे मैं उसके चरणी लगूंगा।2।
In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God—blessed is their coming into this world. Those who live without Him, for even an instant—their lives are rendered useless. The Lord is totally pervading the water, the land, and all space. He is contained in the forests as well. Those who do not remember God—how much pain must they suffer! Those who dwell upon their God have great good fortune. My mind yearns for the Blessed Vision of the Lord‟s Darshan. O Nanak, my mind is so thirsty! I touch the feet of one who unites me with God in the month of Chayt. || 2 ||