Skip to content
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਮੰਗਲਵਾਰ (20 ਅਗਸਤ) ਨੂੰ ਬਰਨਾਲਾ ਵਿਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਸ ਛੁੱਟੀ ਕਾਰਨ ਬਰਨਾਲਾ ਵਿਚ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ ਬੰਦ ਰਹਿਣਗੇ।
ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Related