ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਆਲਟੋ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ਵਿਚ 3 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਸਿਆ ਜਾ ਰਿਹਾ ਹੈ ਕਿ ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਆ ਰਹੀ ਸੀ ਸੀ ਕਿ ਪਿੰਡ ਬੁੱਟਰ ਸ਼ਰੀਹ ਕੋਲ ਇਹ ਹਾਦਸਾ ਵਾਪਰ ਗਿਆ।