ਸ੍ਰੀ ਮੁਕਤਸਰ ਸਾਹਿਬ, 08 ਅਕਤੂਬਰ (ਵਿਪਨ ਮਿੱਤਲ ) ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਪੁਲਿਸ ਵਿਭਾਗ ਦੇ ਟ੍ਰੈਫਿਕ, ਪੀ.ਸੀ.ਆਰ., ਸੀ.ਆਈ.ਡੀ. ਵਿਜੀਲੈਂਸ ਅਤੇ ਜਨਰਲ ਆਦਿ ਸਮੇਤ ਸਾਰੇ ਹੀ ਵਿੰਗ ਆਪਣੀ ਡਿਊਟੀ ਪੂਰੀ ਤਨਦੇਹੀ, ਨੇਕ ਨੀਤੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ। ਇਸੇ ਤਰ੍ਹਾਂ ਹੀ ਸਾਰੇ ਠਾਣਿਆਂ ਅਤੇ ਵੋਮੈਨ ਸੈਲ ਦੇ ਸਾਰੇ ਮੁਖੀ ਅਤੇ ਕਰਮਚਾਰੀ ਵੀ ਆਪਣੀ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਿਪਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਸਮੇਂ ਸਮੇਂ ’ਤੇ ਪੁਲਿਸ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਪਬਲਿਕ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੀ ਹੈ। ਸ਼ਹਿਰ ਅੰਦਰ ਵਹੀਕਲਾਂ ਦੀ ਗਿਣਤੀ ਵਿਚ ਬੇਤਹਾਸ਼ਾ ਵਾਧਾ ਹੋਣ ਨਾਲ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨਾ ਕਾਫ਼ੀ ਔਖਾ ਕੰਮ ਹੈ। ਪਰੰਤੂ ਫਿਰ ਵੀ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਆਈ.ਪੀ.ਐੱਸ. ਅਤੇ ਡੀ.ਐੱਸ.ਪੀ. (ਐੱਚ) ਅਮਨਦੀਪ ਪੀ.ਪੀ.ਐੱਸ. ਦੀ ਹਿਦਾਇਤਾਂ ਅਨੁਸਾਰ ਸਿਟੀ ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਏ.ਐੱਸ.ਆਈ. ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਵਿੱਚ ਸ਼ਾਨਦਾਰ ਸੁਧਾਰੇ ਕੀਤਾ ਹੈ। ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਨੂੰ ਪਿਆਰ ਤੇ ਹਮਦਰਦੀ ਨਾਲ ਇਹਨਾਂ ਨਿਯਮਾਂ ਦੀ ਪਾਲਣਾ ਕਰਨ ਬਾਰੇ ਸਮਝਾਇਆ ਜਾਂਦਾ ਹੈ। ਫਿਰ ਵੀ ਇਹਨਾਂ ਦੀ ਪਾਲਣਾ ਨਾ ਕਰਨ ਵਾਲੇ ਕਾਨੂੰਨ ਤੋੜਨ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਟ੍ਰੈਫਿਕ ਵਿਵਸਥਾ ਵਿੱਚ ਸ਼ਾਨਦਾਰ ਸੁਧਾਰ ਲਈ ਮੁਕਤਸਰ ਵਿਕਾਸ ਮਿਸ਼ਨ ਨੇ ਆਪਣੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਸਿਟੀ ਹੋਟਲ ਵਿਖੇ ਡੀ.ਐੱਸ.ਪੀ. (ਐੱਚ) ਅਮਨਦੀਪ ਪੀ.ਪੀ.ਐੱਸ. ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਟੀ ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਏ.ਐੱਸ.ਆਈ. ਨੂੰ ਵੀ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ। ਮੀਟਿੰਗ ਦੌਰਾਨ ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਡਾ. ਸੁਰਿੰਦਰ ਗਿਰਧਰ ਤੇ ਪ੍ਰਦੀਪ ਧੂੜੀਆ (ਦੋਵੇਂ ਪੈਟਰਨ) ਸਮੇਤ ਪ੍ਰੋ. ਕੁਲਵੰਤ ਸ਼ਰਮਾ, ਗੁਰਪਾਲ ਪਾਲੀ, ਰਾਜਿੰਦਰ ਖੁਰਾਣਾ, ਕੇ.ਐੱਲ. ਮਹਿੰਦਰਾ, ਬਲਜੀਤ ਸਿੰਘ ਕੋਅਪ੍ਰੇਟਿਵ, ਵਿਕ੍ਰਾਂਤ ਤੇਰੀਆ, ਜਸਵਿੰਦਰ ਸਿੰਘ ਲੱਖੇਵਾਲੀ, ਸੌਰਭ ਬਾਂਸਲ ਅਤੇ ਰਾਜੀਵ ਗਗਨੇਜਾ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ। ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਡੀ.ਐੱਸ.ਪੀ. ਅਮਨਦੀਪ ਨੇ ਸਮੂਹ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਗਲਤ ਪਾਰਕਿੰਗ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੁਲਿਸ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾ ਸਕਦੀ ਹੈ। ਉਨ੍ਹਾਂ ਨੇ ਵਿਕਾਸ ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਲਈ ਪ੍ਰਧਾਨ ਢੋਸੀਵਾਲ ਸਮੇਤ ਸਮੁੱਟੀ ਟੀਮ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਢੋਸੀਵਾਲ ਨੇ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਸ਼ਹਿਰ ਅੰਦਰ ਟ੍ਰੈਫਿਕ ਦੀ ਸ਼ਾਨਦਾਰ ਵਿਵਸਥਾ ਲਈ ਡੀ.ਐੱਸ.ਪੀ. (ਐੱਚ) ਅਮਨਦੀਪ ਪੀ.ਪੀ.ਐੱਸ. ਨੂੰ ਸ਼ਾਨਦਾਰ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।