
Skip to content

ਜਲੰਧਰ: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਟ੍ਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੰਡਰਏਜ ਡਰਾਈਵਿੰਗ, ਓਵਰਲੋਡਿੰਗ, ਓਵਰਹਾਈਟ ਵਾਹਨਾਂ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਏ.ਡੀ.ਸੀ. ਨੇ ਆਟੋ ਰਿਕਸ਼ਿਆਂ ਵਿੱਚ ਓਵਰਲੋਡਿੰਗ ਰੋਕਣ, ਸੜਕ ਹਾਦਸਿਆਂ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਅਤੇ ਬਲੈਕ ਸਪਾਟਸ ਦੀ ਸਾਂਝੇ ਤੌਰ ‘ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਸੜਕ ਕੰਢੇ ਝਾੜੀਆਂ ਦੀ ਕਟਾਈ, ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਹਿੱਟ ਐਂਡ ਰਨ ਦੇ ਮਾਮਲਿਆਂ ਵਿੱਚ ਲਾਜ਼ਮੀ ਐਫਆਈਆਰ ਦਰਜ ਕਰਨ ‘ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਪੈਦਲ ਯਾਤਰੀਆਂ ਦੀ ਸੁਰੱਖਿਆ, ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ, ਟ੍ਰੈਫਿਕ ਲਾਈਟਾਂ ਅਤੇ ਸਪੀਡ ਬ੍ਰੇਕਰਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਅਧਿਕਾਰੀਆਂ ਨੂੰ ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਗਿਆ।
Related