Skip to content
ਫਾਜ਼ਿਲਕਾ ਵਿਖੇ ਇਕ ਸਾਲ ਦੀ ਬੱਚੀ ਨੂੰ ਆਵਾਰਾ ਪਸ਼ੂ ਵੱਲੋਂ ਕੁਚਲਣ ਨਾਲ ਮੌਤ ਹੋ ਗਈ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਡੰਗਰ ਖੇੜਾ ਵਿਖੇ ਰਾਜੇਸ਼ ਆਪਣੀ ਇਕ ਸਾਲ ਦੀ ਧੀ ਨਾਲ ਮੋਟਰਸਾਈਕਲ ‘ਤੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਆਵਾਰਾ ਪਸ਼ੂ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਤੋਂ ਬਾਅਦ ਪਿਉ-ਧੀ ਦੋਵੇਂ ਹੇਠਾਂ ਡਿੱਗ ਪਏ। ਇਸ ਦੌਰਾਨ ਬੱਚੀ ਜਾਨਵਰ ਦੇ ਪੈਰਾਂ ਹੇਠ ਆ ਗਈ। ਬੱਚੀ ਰਹਿਮਤ ਦੀ ਜਾਨਵਰ ਵੱਲੋਂ ਕੁਚਲਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਗੁੱਸਾ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇਸ ਸਮੱਸਿਆ ਕਾਰਨ ਹੁਣ ਤੱਕ ਸੜਕ ਹਾਦਸਿਆਂ ‘ਚ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਪਿੰਡ ਵਾਸੀਆਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਝ ਮਹੀਨੇ ਪਹਿਲਾਂ ਪਸ਼ੂਆਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕੀਤੀ ਸੀ। ਪਰ ਇਹ ਮੁਹਿੰਮ ਹੁਣ ਬੰਦ ਹੈ, ਜਿਸ ਕਾਰਨ ਆਵਾਰਾ ਪਸ਼ੂਆਂ ਦੀ ਗਿਣਤੀ ਕਾਫ਼ੀ ਵੱਧ ਗਈ ਹੈ।
Related