ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਸ਼ੁੱਕਰਵਾਰ ਦੇਰ ਰਾਤ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੇ ਜਾ ਰਹੀ ਪਿਕਅਪ ਗੱਡੀ ਇੱਕ ਟਰੱਕ ਦੇ ਪਿੱਛੇ ਜਾ ਟਕਰਾਈ। ਇਸ ਟੱਕਰ ਕਾਰਨ ਪਿਕਅਪ ਟਰੱਕ ਦੇ ਪਿੱਛੇ ਜਾ ਵੱਜੀ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਨੁਕਸਾਨੀ ਗੱਡੀ ‘ਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।ਜਾਣਕਾਰੀ ਅਨੁਸਾਰ ਅੰਬਾਂ ਦੀਆਂ ਪੇਟੀਆਂ ਲੈ ਕੇ ਇੱਕ ਪਿਕਅੱਪ ਗੱਡੀ ਬਠਿੰਡਾ ਦੇ ਰਸਤੇ ਫਾਜ਼ਿਲਕਾ ਜਾ ਰਹੀ ਸੀ। ਦੇਰ ਰਾਤ ਜਦੋਂ ਪਿਕਅਪ ਬਰਨਾਲਾ ਬਾਈਪਾਸ ‘ਤੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪਹੁੰਚੇ ਅਤੇ ਪਿਕਅੱਪ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਪਿੱਕਅੱਪ ਟਰੱਕ ਦੇ ਪਿੱਛੇ ਬੁਰੀ ਤਰ੍ਹਾਂ ਫਸ ਗਿਆ ਸੀ।ਬਾਅਦ ‘ਚ ਜੇ.ਸੀ.ਬੀ ਬੁਲਾ ਕੇ ਪਿਕਅੱਪ ਨੂੰ ਟਰੱਕ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।