Skip to content
ਫ਼ਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਪਿੰਡ ਨਿਕੋਸਰਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਦੋ ਨਾਬਾਲਗਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਦੀ ਪਹਿਲਾਂ ਤੋਂ ਪਲਟੀ ਪਈ ਤੂੜੀ ਦੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਦੋਹਾਂ ਨਾਬਾਲਗਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਮ੍ਰਿਤਕ 15 ਸਾਲਾ ਮਨਜੋਤ ਸਿੰਘ ਅਤੇ 14 ਸਾਲਾ ਸ਼ੁਭਦੀਪ ਸਿੰਘ ਵਾਸੀ ਪਿੰਡ ਚੱਕ ਮਹਿਮਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਪੱਕੇ ਦੋਸਤ ਸਨ ਤੇ ਇਹ ਬੀਤੀ ਰਾਤ ਕਰੀਬ 9 ਵਜੇ ਪਿੰਡ ਨਿਕੋਸਰਾ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਜਾ ਰਹੇ ਸਨ ਤੇ ਜਦੋਂ ਉਹ ਫ਼ਤਿਹਗੜ੍ਹ ਚੂੜੀਆਂ ਰੋਡ ਤੋਂ ਡੇਰਾ ਬਾਬਾ ਨਾਨਕ ਰੋਡ ਆਪਣੀ ਸਾਈਡ ’ਤੇ ਆ ਰਹੇ ਸਨ ਤੇ ਇਹ ਹਾਦਸਾ ਵਾਪਰ ਗਿਆ।
ਘਟਨਾ ਦਾ ਪਤਾ ਲੱਗਦਿਆ ਹੀ ਮੌਕੇ ’ਤੇ ਪੁਲਿਸ ਪਾਰਟੀ ਪਹੁੰਚੀ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ 108 ਐਬੂਲੈਂਸ ਰਾਹੀਂ ਪੋਸਟਮਾਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਜੋ ਵੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Related