Skip to content
ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ‘ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 4.5 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੀਜਾ ਅਤੇ ਅਭਿਜੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈ।
ਇਹ ਦੋਵੇਂ ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਵਿੱਚ ਸਨ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਕਾਰਵਾਈ ਮੋਹਾਲੀ ਪੁਲਿਸ ਦੀ ਐਂਟੀ ਨਾਰਕੋਟਿਕਸ ਫੋਰਸ ਵੱਲੋਂ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ, ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਏਐਨਟੀਐਫ ਟੀਮ ਪੰਜਾਬ ਵਿੱਚ ਲਗਾਤਾਰ ਸਰਗਰਮ ਹੈ।
Related