ਦਿੱਲੀ ਦੇ ਨਜਫਗੜ੍ਹ ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਸੈਲੂਨ ‘ਚ ਤੇਜ਼ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ‘ਚ ਦੋਸ਼ੀ ਨੌਜਵਾਨਾਂ ‘ਤੇ ਤੇਜ਼ੀ ਨਾਲ ਗੋਲੀਬਾਰੀ ਕਰਦਾ ਨਜ਼ਰ ਆ ਰਿਹਾ ਹੈ।
ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਸੋਨੂੰ ਅਤੇ ਆਸ਼ੀਸ਼ ਨਾਂ ਦੇ ਦੋ ਲੜਕਿਆਂ ਨੂੰ ਗੋਲੀ ਲੱਗੀ ਸੀ, ਜਿਨ੍ਹਾਂ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੰਚਨਾਮਾ ਭਰ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਐਫਐਸਐਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।