Skip to content
ਚੰਡੀਗੜ੍ਹ ’ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਸੜਕ ’ਤੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋਨਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਨਾਂ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ 20/30 ਦੇ ਲਾਈਟ ਪੁਆਇੰਟ ਨੇੜੇ ਘਾਟੀ ’ਚ ਵਾਪਰੀ।
ਦੋਨਾਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਧਨਾਸ ਦੀ ਈਡਬਲਿਊਐੱਸ ਕਲੋਨੀ ਵਾਸੀ ਅਸ਼ਵਨੀ ਕੁਮਾਰ ਅਤੇ ਮੋਟਰਸਾਈਕਲ ਸਵਾਰ ਸਾਵਨ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੈਕਟਰ 45 ਬੁੜੈਲ ਦੇ ਵਸਨੀਕ ਰਵੀ ਨੇ ਦੱਸਿਆ ਕਿ ਉਸ ਦਾ ਭਰਾ ਰਾਤ ਵੇਲੇ ਸੈਕਟਰ 20/30 ਲਾਈਟ ਪੁਆਇੰਟ ਤੋਂ ਲੰਘ ਰਿਹਾ ਸੀ। ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਆ ਕੇ ਉਸਦੇ ਭਰਾ ਨੂੰ ਟੱਕਰ ਮਾਰ ਦਿੱਤੀ।
ਇਸ ਤੋਂ ਬਾਅਦ ਉਸ ਦਾ ਭਰਾ ਸੜਕ ’ਤੇ ਡਿੱਗ ਗਿਆ ਅਤੇ ਉਸ ਦੇ ਸਰੀਰ ’ਚੋਂ ਖੂਨ ਵਹਿਣ ਲੱਗਾ। ਹਾਦਸੇ ’ਚ ਮੋਟਰਸਾਈਕਲ ਸਵਾਰ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋਨਾਂ ਨੂੰ ਇਲਾਜ ਲਈ ਸੈਕਟਰ 32 ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਨਾਂ ਦੀ ਮੌਤ ਹੋ ਗਈ।
Post Views: 2,217
Related