Skip to content
ਅੰਮ੍ਰਿਤਸਰ ਦੇ ਰਹਿਣ ਵਾਲੇ ਤੇਜਪਾਲ ਸਿੰਘ ਨਾਂ ਦੇ ਨੌਜਵਾਨ ਦੀ ਯੂਕਰੇਨ ਬਾਰਡਰ ‘ਤੇ ਮੌਤ ਹੋ ਗਈ ਹੈ। ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ।
ਤੇਜਪਾਲ ਦੇ ਪਰਿਵਾਰ ਮੁਤਾਬਕ ਉਨ੍ਹਾਂ ਦੇ ਪੁੱਤਰ ਨੂੰ ਰੂਸ ‘ਚ ਫੌਜ ‘ਚ ਜ਼ਬਰਦਸਤੀ ਭਰਤੀ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ 3 ਮਾਰਚ ਨੂੰ ਉਨ੍ਹਾਂ ਦੇ ਪੁੱਤਰ ਦਾ ਫੋਨ ਆਇਆ ਕਿ ਉਸ ਨੂੰ ਸਰਹੱਦ ‘ਤੇ ਭੇਜਿਆ ਜਾ ਰਿਹਾ ਹੈ। ਪਰਿਵਾਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਤੇਜਪਾਲ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।
Related