ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਪੱਤਰਕਾਰਾਂ ਨੂੰ ਪੱਤਰਕਾਰਤਾ ਕਰਦੇ ਸਮੇਂ ਆਉਂਦੀਆਂ ਮੁਸ਼ਕਿਲਾਂ ਨਾਲ ਨਜਿੱਠਣ ਅਤੇ ਸਮੂਹ ਭਾਈਚਾਰੇ ਨੂੰ ਇੱਕ ਛੱਤ ਥੱਲੇ ਇਕੱਠਾ ਕਰਨ ਦੇ ਮਕਸਦ ਨਾਲ ਗਠਨ ਕੀਤੀ ਗਈ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੀ ਕਮੇਟੀ ਦੀ ਚੋਣ ਅੱਜ ਏਥੇ ਸਰਬਸੰਮਤੀ ਨਾਲ ਕੀਤੀ ਗਈ।
ਪਹਿਲਾਂ ਤੋਂ ਚੁਣੇ ਜਾ ਚੁੱਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੱਧੂ ਅਤੇ ਚੇਅਰਮੈਨ ਵਿਜੇ ਸ਼ਰਮਾ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੀ ਪ੍ਰਬੰਧਕੀ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਜਿਸ ਵਿਚ ਮੁੱਖ ਸਲਾਹਕਾਰ ਜਸਮਿੰਦਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੰਧੂ,
ਮੀਤ ਪ੍ਰਧਾਨ ਜਸਪਾਲ ਸਿੰਘ ਜੋਸਨ,
ਜਨਰਲ ਸਕੱਤਰ ਜਤਿੰਦਰ ਪਿੰਕਲ,
ਖਜ਼ਾਨਚੀ ਰਾਕੇਸ਼ ਕਪੂਰ, ਕੋਆਰਡੀਨੇਟਰ ਕੰਵਰਜੀਤ ਸਿੰਘ ਸੰਧੂ, ਜੋਆਇੰਟ ਸਕੱਤਰ ਮੁਨੀਸ਼ ਬਾਵਾ, ਪ੍ਰੈੱਸ ਸਕੱਤਰ ਮਨੋਹਰ ਲਾਲ ਅਤੇ ਦਫ਼ਤਰ ਸਕੱਤਰ ਅਮਨ ਅਰੋੜਾ ਨੂੰ ਚੁਣਿਆ ਗਿਆ।
ਇਸ ਮੌਕੇ ਇੱਕ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਅਨੁਸ਼ਾਸ਼ਨੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਚੁਣੀ ਗਈ ਹੈ ਜਿਸ ਵਿਚ ਜਸਵਿੰਦਰ ਸਿੰਘ ਸੰਧੂ ਨੂੰ ਇੰਚਾਰਜ, ਰਵਿੰਦਰ ਸ਼ਰਮਾ, ਨਰਿੰਦਰ ਸਿੰਘ ਕੇਸਰ, ਕੰਵਰਜੀਤ ਸਿੰਘ ਜੈਟੀ, ਸਤਪਾਲ ਥਿੰਦ ਮੈਂਬਰ ਚੁਣਿਆ ਗਿਆ।
ਸਮੂਹ ਪੱਤਰਕਾਰ ਸਾਥੀਆਂ ਨੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੀ ਚੜ੍ਹਦੀ ਕਲਾ ਲਈ ਵੱਧ ਚੜ੍ਹ ਕੇ ਕੰਮ ਕਰਨ ਅਤੇ ਏਕਤਾ ਬਣਾਈ ਰੱਖਣ ਦਾ ਪ੍ਰਣ ਕੀਤਾ।
ਪ੍ਰਧਾਨ ਗੁਰਨਾਮ ਸਿੱਧੂ ਅਤੇ ਚੇਅਰਮੈਨ ਵਿਜੇ ਸ਼ਰਮਾ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਪੱਤਰਕਾਰੀ ਨੂੰ ਵੱਡੀਆਂ – ਵੱਡੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਓਹਨਾ ਕਿਹਾ ਕਿ ਪੀਲੀ ਪੱਤਰਕਾਰੀ ਅਤੇ ਕੁਝ ਸ਼ਰਾਰਤੀ ਕਿਸਮ ਦੇ ਲੋਕਾਂ ਦੀ ਘੁਸਪੈਠ ਨਾਲ ਪੱਤਰਕਾਰੀ ਦੀ ਪਵਿੱਤਰਤਾ ਖਤਮ ਹੁੰਦੀ ਜਾ ਰਹੀ ਹੈ।
ਓਹਨਾ ਕਿਹਾ ਕਿ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਹਮੇਸ਼ਾ ਦੀ ਤਰ੍ਹਾਂ ਅੱਗੇ ਤੋਂ ਵੀ ਪੱਤਰਕਾਰਤਾ ਦਾ ਮਾਣ ਸਨਮਾਨ ਬਹਾਲ ਕਰਵਾਉਣ ਲਈ ਕੰਮ ਕਰਦੀ ਰਹੇਗੀ।