ਬਠਿੰਡਾ; ਜ਼ਿਲ੍ਹੇ ਦੀ ਰਾਮਾ ਮੰਡੀ ਨੇੜੇ ਮੁੰਡਾ ਅਤੇ ਕੁੜੀ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਅਜੇ ਤੱਕ ਦੋਵਾਂ ਦੀ ਪਛਾਣ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਖੇਤਾਂ ਵੱਲ ਜਾ ਰਹੇ ਕਿਸਾਨਾਂ ਨੇ ਰੇਲਵੇ ਲਾਈਨ ਤੇ ਇਕ ਮੁੰਡੇ ਤੇ ਕੁੜੀ ਦੀ ਲਾਸ਼ ਨੂੰ ਦੇਖ ਕੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਲਾਸ਼ਾਂ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਹੋ ਸਕਦਾ ਹੈ ਪਰ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆਵੇਗਾ।